ਭਾਰਤੀ ਸੈਨਾ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਲਈ ਸੁਨਹਿਰਾ ਮੌਕਾ ਏ.ਡੀ.ਸੀ. ਸੁਰਿੰਦਰ ਸਿੰਘ

ਦੇਸ਼ ਦੀ ਸੇਵਾ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਇਹ ਮੌਕਾ ਸੱਚਮੁੱਚ ਸੋਨੇ ਵਰਗਾ ਹੈ, ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਨਾਲ-ਨਾਲ ਮਾਣ-ਸਨਮਾਨ ਅਤੇ ਉਜਲੇ ਭਵਿੱਖ ਦੀ ਰਾਹ ਵੀ ਦਿਖਾਉਂਦਾ ਹੈ।

ਤਰਨ ਤਾਰਨ, 19 ਫਰਵਰੀ(ਨਵਦੀਪ ਸਿੰਘ ਸ਼ੰਟੀ)
ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ। ਇਹ ਪ੍ਰਗਟਾਵਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜਕਾਰੀ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਮਿਤੀ 13-02-2026 ਤੋਂ ਸ਼ੁਰੂ ਹੋ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇਂ ਹੋਏ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੇ ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵਿਕਰਮ ਜੀਤ ਨੇ ਦੱਸਿਆ ਕਿ ਉਮਰ ਸੀਮਾ 18 ਤੋਂ 22 ਸਾਲ ਅਤੇ 12ਵੀਂ ਪਾਸ ਪ੍ਰਾਰਥੀ ਇਸ ਵਿੱਚ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਰਥੀ ਆਰਮੀ ਦੇ ਨਿਯਮਾਂ ਅਨੁਸਾਰ ਫਿਜ਼ੀਕਲ ਫਿੱਟ ਹੋਣੇ ਚਾਹੀਦੇ ਹਨ।
ਇਥੇ ਇਹ ਦੱਸਣਯੋਗ ਹੈ ਕਿ ਪਹਿਲਾਂ ਦੀ ਉਮਰ ਸੀਮਾ 21 ਸਾਲ ਤੋਂ ਵੱਧਾ ਕੇ 22 ਸਾਲ ਤੱਕ ਕਰ ਦਿੱਤੀ ਗਈ ਹੈ। ਚਾਹਵਾਨ ਪ੍ਰਾਰਥੀ ਇਕੋ ਵਾਰ ਵਿੱਚ ਦੋ ਵੱਖ-ਵੱਖ ਪੋਸਟਾਂ ਵਿੱਚ ਵੀ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਰਮੀ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਆਰਮੀ ਦੀ ਵੈੱਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ, ਜਾਂ ਪ੍ਰਾਰਥੀ ਕਿਸੇ ਵੀ ਕੰਮ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿੱਚ ਖ਼ੁਦ ਆ ਕੇ ਮਿਲ ਸਕਦੇ ਹਨ ਜਾਂ ਦਫ਼ਤਰ ਦੇ ਹੈਲਪਲਾਈਨ ਨੰਬਰ 7717397013 ‘ਤੇ ਸੰਪਰਕ ਕਰ ਸਕਦੇ ਹਨ।

Comments are closed.