ਫ਼ੌਜ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 23 ਫਰਵਰੀ ਤੋਂ ਸ਼ੁਰੂ
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ
ਤਾਰਨ, 19 ਫਰਵਰੀ (ਨਵਦੀਪ ਸਿੰਘ ਸ਼ੰਟੀ) — ਸੁਰੱਖਿਆ ਬਲਾਂ ਵਿੱਚ ਭਰਤੀ ਹੋਣ ਦਾ ਸੁਪਨਾ ਦੇਖਣ ਵਾਲੇ ਨੌਜਵਾਨਾਂ ਲਈ ਖੁਸ਼ਖਬਰੀ ਹੈ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਰਮੀ, ਨੇਵੀ, ਏਅਰ ਫੋਰਸ, ਬੀਐਸਐਫ, ਆਈਟੀਬੀਪੀ, ਸੀਆਰਪੀਐਫ ਅਤੇ ਸੀਆਈਐਸਐਫ ਵਿੱਚ ਭਰਤੀ ਲਈ ਪ੍ਰੀ-ਰਿਕਰੂਟਮੈਂਟ ਕੋਰਸ 23 ਫਰਵਰੀ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੋਰਸ ਦਾ ਉਦੇਸ਼ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਪਰਿਵਾਰਾਂ ਦੇ ਬੱਚਿਆਂ ਨੂੰ ਭਰਤੀ ਲਈ ਤਿਆਰ ਕਰਨਾ ਹੈ। ਕੋਰਸ ਦੌਰਾਨ ਉਮੀਦਵਾਰਾਂ ਨੂੰ ਸਰੀਰਕ ਯੋਗਤਾ (ਫਿਜ਼ੀਕਲ ਟੈਸਟ) ਅਤੇ ਲਿਖਤੀ ਪ੍ਰੀਖਿਆ ਲਈ ਵਿਸ਼ੇਸ਼ ਤਿਆਰੀ ਕਰਵਾਈ ਜਾਵੇਗੀ ਤਾਂ ਜੋ ਉਹ ਚੋਣ ਪ੍ਰਕਿਰਿਆ ਵਿੱਚ ਕਾਮਯਾਬ ਹੋ ਸਕਣ।
ਗਰੁੱਪ ਕੈਪਟਨ ਢਿੱਲੋਂ ਨੇ ਦੱਸਿਆ ਕਿ ਪਿਛਲੇ ਬੈਚ ਦੇ ਸਿਖਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ, ਜੋ ਇਸ ਕੋਰਸ ਦੀ ਪ੍ਰਭਾਵਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜ਼ਰੂਰੀ ਦਸਤਾਵੇਜ਼ਾਂ ਸਮੇਤ ਮੁੱਢਲੀ ਜਾਂਚ ਲਈ ਤੁਰੰਤ ਦਫਤਰ ਵਿੱਚ ਰਿਪੋਰਟ ਕਰਨ।
ਇਹ ਕੋਰਸ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਅੰਮ੍ਰਿਤਸਰ ਰੋਡ, ਤਰਨ ਤਾਰਨ (ਨੇੜੇ ਪੁਲਿਸ ਲਾਈਨ ਅਤੇ ਵਿਕਾਸ ਭਵਨ) ਵਿਖੇ ਚਲਾਇਆ ਜਾਵੇਗਾ। ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰਬਰ 01852-292565, 77995-67940, 70091-03383 ਅਤੇ 62802-84812 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਦੇਸ਼ ਦੀ ਸੇਵਾ ਦਾ ਜਜ਼ਬਾ ਰੱਖਣ ਵਾਲੇ ਨੌਜਵਾਨਾਂ ਲਈ ਇਹ ਕੋਰਸ ਇੱਕ ਮਜ਼ਬੂਤ ਕਦਮ ਸਾਬਤ ਹੋ ਸਕਦਾ ਹੈ, ਜੋ ਉਨ੍ਹਾਂ ਨੂੰ ਆਪਣੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਦਾ ਮੌਕਾ ਦਿੰਦਾ ਹੈ।
Comments are closed.