ਆਪ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਕਾਫਲੇ ਨਾਲ ਰਵਾਨਾ

ਮੋਹਾਲੀ ਵਿੱਚ ਸਨਮਾਨ ਸਮਾਗਮ ਤੋਂ ਬਾਅਦ ਕੀਤਾ ਧੰਨਵਾਦ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਦਾ ਕੀਤਾ ਵਾਅਦਾ

ਮੋਹਾਲੀ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ):
ਆਪ ਯੂਥ ਵਿੰਗ, ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਦਾ ਸਥਾਨਕ ਸ਼ਹਿਰ ਵਿੱਚ ਪਾਰਟੀ ਵਰਕਰਾਂ ਵੱਲੋਂ ਭਰਪੂਰ ਸਨਮਾਨ ਕੀਤਾ ਗਿਆ। ਇਸ ਤੋਂ ਬਾਅਦ ਉਹ ਵਾਹਨਾਂ ਦੇ ਵੱਡੇ ਕਾਫਲੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ।

ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਪਾਰਟੀ ਹਾਈ ਕਮਾਂਡ, ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਦਿੱਤੀ ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਇੱਕ ਮਜ਼ਬੂਤ ਪਲੇਟਫਾਰਮ ਪ੍ਰਦਾਨ ਕਰਨਗੇ, ਤਾਂ ਜੋ ਨੌਜਵਾਨ ਸਹੀ ਦਿਸ਼ਾ ਵਿੱਚ ਅੱਗੇ ਵਧ ਸਕਣ। ਉਨ੍ਹਾਂ ਦੱਸਿਆ ਕਿ ਸਪੋਰਟਸ ਵਿੰਗ ਦੇ ਚੇਅਰਮੈਨ ਦੇ ਤੌਰ ’ਤੇ ਉਹ ਪੰਜਾਬ ਵਿੱਚ 3,100 ਖੇਡ ਮੈਦਾਨਾਂ ਦੇ ਨਿਰਮਾਣ ਨਾਲ ਜੁੜੇ ਰਹੇ ਹਨ ਅਤੇ ਲੰਬੇ ਸਮੇਂ ਤੋਂ ਬੰਦ ਪਏ ਯੁਵਕ ਮੇਲਿਆਂ ਨੂੰ ਮੁੜ ਸ਼ੁਰੂ ਕਰ ਰਹੇ ਹਨ।

ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਕਿੱਟਾਂ ਅਤੇ ਹੋਰ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਮੌਕੇ ਯੋਜਨਾ ਬੋਰਡ ਦੀ ਚੇਅਰਪਰਸਨ ਪ੍ਰਭਜੋਤ ਕੌਰ, ਗੁਰਸ਼ਰਨ ਸਿੰਘ ਬਿੰਦਰਾਖੀਆ, ਮਨਦੀਪ ਸਿੰਘ ਰੌਕੀ, ਸੰਦੀਪ ਗੁਪਤਾ ਅਤੇ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਅਹੁੱਦੇਦਾਰ ਮੌਜੂਦ ਸਨ।

English

Mohali, Feb 20 (Pushpendra Singh kurali)
CHANDIGARH: Newly appointed working president of AAP Youth Wing, Punjab, Parminder Singh Goldy was felicitated by party workers in the local town. He then proceeded with a large convoy of vehicles to pay obeisance at Sachkhand Sri Harmandir Sahib.

On the occasion, Parminder Singh Goldy thanked the party high command, Arvind Kejriwal, Punjab in-charge Manish Sisodia and Chief Minister Bhagwant Singh Mann for entrusting him with this important responsibility. He said he would discharge the responsibility entrusted to him by the party with utmost sincerity and dedication.

He said that he would provide a strong platform to connect the youth of Punjab with the party, so that the youth could move forward in the right direction. He said that as the Chairman of the Sports Wing, he has been associated with the construction of 3,100 playgrounds in Punjab and reviving the long-dormant Youth Festivals.

Mr. Parminder Singh Goldy said that the Punjab government is running a massive campaign against drugs, which is getting huge support from the people. He said that sports kits and other facilities are also being provided to keep the youth away from drugs.

Chairperson of the Planning Board Prabhjot Kaur, Gursharan Singh Bindrakhia, Mandeep Singh Rocky, Sandeep Gupta and a large number of AAP workers and office bearers were present on the occasion.

English

Comments are closed.