ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਦੀ ਪੰਜਵੀਂ ਬੱਸ ਸ਼੍ਰੀ ਹਰਿਮੰਦਰ ਸਾਹਿਬ ਲਈ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬਜ਼ੁਰਗਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਦੀ ਸਹੂਲਤ, ਯਾਤਰੀਆਂ ਨੇ ਸਰਕਾਰ ਦਾ ਕੀਤਾ ਧੰਨਵਾਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ):
ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕੇ ਦੇ ਪਿੰਡ ਹਰੀਪੁਰ ਹਿੰਦੂਆਂ ਤੋਂ ਸ਼ਰਧਾਲੂਆਂ ਦੀ ਪੰਜਵੀਂ ਬੱਸ ਨੂੰ ਅਰਦਾਸ ਉਪਰੰਤ ਸ਼੍ਰੀ ਹਰਿਮੰਦਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਯਾਤਰੀਆਂ ਦੀ ਸੁੱਖ-ਸਲਾਮਤੀ ਅਤੇ ਚੰਗੀ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਲੋਕਾਂ ਦੀ ਇੱਛਾ ਦਾ ਸਨਮਾਨ ਕੀਤਾ ਹੈ ਜੋ ਆਰਥਿਕ ਤੰਗੀ ਕਾਰਨ ਤੀਰਥ ਯਾਤਰਾ ‘ਤੇ ਨਹੀਂ ਜਾ ਸਕਦੇ ਸਨ। ਉਨ੍ਹਾਂ ਦੱਸਿਆ ਕਿ ਹਰ ਹਲਕੇ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂ ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸਕਣ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਰਾਹੀਂ ਬਜ਼ੁਰਗਾਂ ਦੀ ਸੱਚੀ ਸੇਵਾ ਕੀਤੀ ਜਾ ਰਹੀ ਹੈ।
ਉਨ੍ਹਾਂ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯਾਤਰਾ ਲਈ ਆਉਣ-ਜਾਣ, ਰਹਿਣ ਅਤੇ ਖਾਣ-ਪੀਣ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਸੁਰੱਖਿਅਤ ਅਤੇ ਅਰਾਮਦਾਇਕ ਢੰਗ ਨਾਲ ਆਪਣੀ ਯਾਤਰਾ ਪੂਰੀ ਕਰ ਸਕਣ।
ਬੱਸ ਵਿੱਚ ਸਵਾਰ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਯੋਜਨਾ ਉਨ੍ਹਾਂ ਵਰਗੇ ਕਈ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ, ਜੋ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਦੇ ਸਨ।
Comments are closed.