ਕਿਸਾਨਾਂ ਦੀ ਆਵਾਜ਼ ਦਬਾਉਣਾ ਮੰਦਭਾਗਾ — ਗਿਆਨ ਸਿੰਘ ਛੱਤ

ਲਾਠੀਚਾਰਜ ਦੀ ਨਿੰਦਾ, ਸਰਕਾਰ ਨੂੰ MSP ਸਮੇਤ ਮੰਗਾਂ ‘ਤੇ ਤੁਰੰਤ ਵਿਚਾਰ ਕਰਨ ਦੀ ਅਪੀਲ

ਮੁਹਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ):
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਕਾਂਗਰਸ ਆਗੂ ਗਿਆਨ ਸਿੰਘ ਛੱਤ ਨੇ ਹਾਲ ਹੀ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਦਮਨਕਾਰੀ ਨੀਤੀ ਛੱਡ ਕੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।
ਉਨ੍ਹਾਂ ਦੱਸਿਆ ਕਿ ਜੋ ਸਰਕਾਰ ਕਿਸਾਨਾਂ ਨੂੰ ਥੋੜ੍ਹੇ ਸਮੇਂ ਵਿੱਚ ਘੱਟੋ-ਘੱਟ ਸਮਰਥਨ ਮੁੱਲ (MSP) ਦੇਣ ਦੇ ਵਾਅਦੇ ਕਰਦੀ ਸੀ, ਅੱਜ ਉਹੀ ਸਰਕਾਰ ਕਿਸਾਨਾਂ ‘ਤੇ ਡੰਡੇ ਵਰਸਾ ਰਹੀ ਹੈ, ਜੋ ਬਹੁਤ ਹੀ ਨਿੰਦਨਯੋਗ ਹੈ। ਕਿਸਾਨਾਂ ਦੀ ਆਵਾਜ਼ ਨੂੰ ਜਬਰ ਨਾਲ ਦਬਾਉਣ ਦੀ ਕੋਸ਼ਿਸ਼ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ ਅਤੇ ਕਿਸਾਨ ਜਥੇਬੰਦੀਆਂ ਇਸਨੂੰ ਬਰਦਾਸ਼ਤ ਨਹੀਂ ਕਰਨਗੀਆਂ।

ਗਿਆਨ ਸਿੰਘ ਛੱਤ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲਣਾ ਹੀ ਚਾਹੀਦਾ ਹੈ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨ ਆਉਣ ਵਾਲੇ ਸਮੇਂ ਵਿੱਚ ਆਪਣਾ ਸੰਘਰਸ਼ ਹੋਰ ਤਿੱਖਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਕਾਂਗਰਸ ਹਮੇਸ਼ਾ ਕਿਸਾਨਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ।

Comments are closed.