ਬਾਈਪਾਸ ਰੋਪੜ ਰੋਡ ਕੁਰਾਲੀ ਨੇੜੇ ਅਣਪਛਾਤੇ ਵਿਅਕਤੀ ਦੀ ਐਕਸੀਡੈਂਟ ਵਿੱਚ ਮੌਤ
ਪਛਾਣ ਨਾ ਹੋਣ ਕਾਰਨ ਲਾਸ਼ 72 ਘੰਟਿਆਂ ਲਈ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿੱਚ ਰੱਖੀ
ਕੁਰਾਲੀ, 22 ਫਰਵਰੀ (ਪੁਸ਼ਪਿੰਦਰ ਸਿੰਘ):
ਕੁਰਾਲੀ ਦੇ ਬਾਈਪਾਸ ਰੋਪੜ ਰੋਡ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਸੂਚਨਾ ਮਿਲੀ ਹੈ। ਮੌਕੇ ‘ਤੇ ਮਿਲੀ ਲਾਸ਼ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ।
ਪ੍ਰਾਪਤ ਜਾਣਕਾਰੀ ਅਨੁਸਾਰ 112 ਨੰਬਰ ‘ਤੇ ਲਾਸ਼ ਮਿਲਣ ਦੀ ਸੂਚਨਾ ਮਿਲਣ ਉਪਰੰਤ ਐਸ.ਐਸ.ਐਫ. ਅਤੇ ਪੰਜਾਬ ਪੁਲਿਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ। ਬਾਅਦ ਵਿੱਚ ਥਾਣਾ ਸਿਟੀ ਕੁਰਾਲੀ ਦੀ ਪੁਲਿਸ ਨੇ ਵੀ ਮੌਕੇ ਦੀ ਜਾਂਚ ਕੀਤੀ।
ਪੁਲਿਸ ਮੁਤਾਬਕ ਮ੍ਰਿਤਕ ਕੋਲੋਂ ਕੋਈ ਵੀ ਪਛਾਣ ਸੰਬੰਧੀ ਦਸਤਾਵੇਜ਼ ਨਹੀਂ ਮਿਲਿਆ, ਜਿਸ ਕਾਰਨ ਉਸ ਦੀ ਸ਼ਨਾਖਤ ਨਹੀਂ ਹੋ ਸਕੀ। ਲਾਸ਼ ਨੂੰ ਪਛਾਣ ਲਈ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ।
ਪੁਲਿਸ ਵੱਲੋਂ ਆਸ-ਪਾਸ ਦੇ ਇਲਾਕੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਹੋਣ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ। ਜੇ ਕਿਸੇ ਵਿਅਕਤੀ ਨੂੰ ਇਸ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਥਾਣਾ ਸਿਟੀ ਕੁਰਾਲੀ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।
Comments are closed.