ਪੰਜਾਬ ਮੰਡੀ ਬੋਰਡ ਦੇ ਪੂਰਵਲੇ ਸਕੱਤਰ ਨੂੰ ਦਿੱਤੀ ਵਿਦਾਇਗੀ ਪਾਰਟੀ, ਨਵ ਨਿਯੁਕਤ ਸਕੱਤਰ ਅਤੇ ਸੰਯੁਕਤ ਸਕੱਤਰ ਦਾ ਕੀਤਾ ਸਵਾਗਤ
ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਸ੍ਰੀ ਰਾਮਵੀਰ ਵੱਲੋਂ ਮੰਡੀ ਬੋਰਡ ਦੇ ਸਕੱਤਰ ਵਜੋਂ ਨਿਭਾਈਆਂ ਸੇਵਾਵਾਂ ਦੀ ਕੀਤੀ ਸ਼ਲਾਘਾ
ਐਸ.ਏ.ਐਸ. ਨਗਰ, 25 ਫਰਵਰੀ 2026 ( ਪੁਸ਼ਪਿੰਦਰ ਸਿੰਘ ਕੁਰਲੀ ) –
ਪੰਜਾਬ ਮੰਡੀ ਬੋਰਡ ਦੇ ਪੂਰਵਲੇ ਸਕੱਤਰ ਸ੍ਰੀ ਰਾਮਵੀਰ, ਆਈ.ਏ.ਐਸ. ਨੂੰ ਉਨ੍ਹਾਂ ਦੇ ਟ੍ਰਾਂਸਫਰ ਹੋਣ ਉਪਰੰਤ ਅੱਜ ਵਿਦਾਇਗੀ ਪਾਰਟੀ ਦਿੱਤੀ ਗਈ ਅਤੇ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਅਧਿਕਾਰੀਆਂ ਦੀ ਇਕੱਤਰਤਾ ਵਿਚ ਆਪਣੇ ਵਿਚਾਰ ਰਖਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸ੍ਰੀ ਰਾਮਵੀਰ ਪੰਜਾਬ ਮੰਡੀ ਬੋਰਡ ਵਿਖੇ ਬਤੌਰ ਸਕੱਤਰ ਰਹਿੰਦਿਆਂ ਮੰਡੀ ਬੋਰਡ ਅਤੇ ਮੁਲਾਜ਼ਮਾਂ ਦੇ ਸਰਬਪੱਖੀ ਵਿਕਾਸ ਲਈ ਪਹਿਲੇ ਦਿਨ ਤੋਂ ਹੀ ਤੱਤਪਰ ਰਹੇ ਹਨ। ਸਕੱਤਰ ਬੋਰਡ ਰਹਿੰਦੀਆਂ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਹਰ ਪੱਖ ਤੋਂ ਅਹਿਮ ਫੈਸਲੇ ਲੈਂਦੇ ਹੋਏ ਆਪਣੀ ਡਿਉਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ। ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਸ. ਬਰਸਟ ਨੇ ਉਮੀਦ ਪ੍ਰਗਟਾਈ ਕਿ ਸ੍ਰੀ ਰਾਮਵੀਰ ਆਉਣ ਵਾਲੇ ਸਮੇਂ ਵਿਚ ਵੀ ਸੂਬੇ ਦੇ ਹਿੱਤ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। ਚੇਅਰਮੈਨ ਵੱਲੋਂ ਪੰਜਾਬ ਮੰਡੀ ਬੋਰਡ ਦੇ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਆਈ.ਏ.ਐਸ. ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸਕੱਤਰ ਸ੍ਰੀ ਕੁਮਾਰ ਅਮਿਤ ਅਤੇ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਦੇ ਤਜਰਬੇ ਅਤੇ ਪ੍ਰਸ਼ਾਸਕੀ ਯੋਗਤਾਵਾਂ ਨਾਲ ਮੰਡੀ ਬੋਰਡ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਵੇਗੀ ਅਤੇ ਮੰਡੀਆਂ ਵਿੱਚ ਵਿਕਾਸ ਅਤੇ ਸੁਧਾਰ ਨੂੰ ਹੋਰ ਗਤੀ ਮਿਲੇਗੀ। ਇਸ ਦੌਰਾਨ ਸ੍ਰੀ ਰਾਮਵੀਰ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸ੍ਰੀ ਰਾਮਵੀਰ ਆਈ.ਏ.ਐਸ. ਨੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਏ ਭਰੋਸੇ ਸਦਕਾ ਹੀ ਉਹ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਿਭਾਉਂਦੇ ਰਹੇ ਹਨ ਅਤੇ ਇਹ ਸਮਾਂ ਉਨ੍ਹਾਂ ਨੂੰ ਪੂਰਾ ਜੀਵਨ ਯਾਦ ਰਹੇਗਾ। ਨਵੇਂ ਸੰਯੁਕਤ ਸਕੱਤਰ ਸ. ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਆਪਣੀਆਂ ਜਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਿਭਾਉਣਗੇ। ਇਸ ਮੌਕੇ ਬੋਰਡ ਦੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹੇ।
News in English
Farewell party to former secretary of Punjab Mandi Board, newly appointed secretary and joint secretary welcomed
— Chairman Mr. Harchand Singh Burst appreciated the services rendered by Mr. Ramveer as the Secretary of the Mandi Board
S.A.S. Nagar, February 25, 2026 (Pushpinder Singh Kurli) – Former Secretary of Punjab Mandi Board Mr. Ramvir, IAS After his transfer, a farewell party was given to the newly appointed Secretary Mr. Kumar Amit IAS. and Joint Secretary Mr. Harjit Singh Sandhu, PCS. Welcomed. Speaking on the occasion, Mr. Harchand Singh Burst, Chairman, Punjab Mandi Board said that Mr. Ramvir has been striving for the overall development of the Mandi Board and its employees since day one. He performed his duties with utmost sincerity while taking important decisions from all aspects related to the Punjab Mandi Board. Wishing him all the best for the future, Mr. Burst expressed the hope that Mr. Ramveer would continue to contribute to the interest of the state in the times to come. The newly appointed Secretary of the Punjab Mandi Board, Mr. Kumar Amit, IAS, was also present on the occasion. and Joint Secretary Mr. Harjit Singh Sandhu, PCS. Welcomed. He said that with the experience and administrative abilities of the newly appointed Secretary Mr. Kumar Amit and Joint Secretary Mr. Harjit Singh Sandhu, the performance of the Mandi Board would be further strengthened and the development and improvement in the Mandis would be further accelerated. During this time, Shri Ramveer was honoured with a memento and wished him good luck for the future. On this occasion, Mr. Ramveer IAS Chairman S. Harchand Singh Burst