ਡਾ. ਕਰਨਵੀਰ ਸਿੰਘ ਨੇ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲਿਆ

2025 ਬੈਚ ਦੇ ਪੀ.ਸੀ.ਐਸ ਅਧਿਕਾਰੀ ਵੱਲੋਂ ਪਾਰਦਰਸ਼ੀ ਤੇ ਕੁਸ਼ਲ ਪ੍ਰਸ਼ਾਸਨ ਦੇਣ ਦਾ ਭਰੋਸਾ, ਲੋਕਾਂ ਦੀਆਂ ਸ਼ਿਕਾਇਤਾਂ ਦੇ ਸਮਾਂਬੱਧ ਨਿਪਟਾਰੇ ‘ਤੇ ਜ਼ੋਰ

ਤਰਨ ਤਾਰਨ, 25 ਫਰਵਰੀ : ਨਵਦੀਪ ਸ਼ੈਂਟੀ
2025 ਬੈਚ ਦੇ ਪੀ. ਸੀ. ਐਸ ਅਫ਼ਸਰ ਡਾ. ਕਰਨਵੀਰ ਸਿੰਘ ਨੇ ਅੱਜ ਐਸ.ਡੀ.ਐਮ ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਹੀ ਮੁੱਖ ਮੰਤਰੀ ਫੀਲਡ ਅਫ਼ਸਰ ਵਜੋਂ ਆਪਣੀਆਂ ਬਿਹਤਰੀਨ ਸੇਵਾਵਾਂ ਦੇ ਰਹੇ ਹਨ।

ਆਪਣੇ ਨਵੇਂ ਅਹੁਦੇ ਦਾ ਚਾਰਜ ਸੰਭਾਲਦਿਆਂ ਡਾ. ਕਰਨਵੀਰ ਸਿੰਘ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਨੂੰ ਤਰਜੀਹ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਲੋਕਾਂ ਨੂੰ ਸਾਫ-ਸੁਥਰਾ, ਪ੍ਰਭਾਵਸ਼ਾਲੀ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਪ੍ਰਦਾਨ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਹੋਵੇਗਾ।

ਉਨ੍ਹਾਂ ਕਿਹਾ ਕਿ ਤਰਨ ਤਾਰਨ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ। ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

News in English

Tarn Taran, Feb 25: Navdeep Shanti
The 2025 batch C. Officer Dr. Karanvir Singh took charge as SDM Tarn Taran today. Prior to this, he has been rendering his best services as the Chief Minister’s Field Officer at Tarn Taran.

Taking charge of his new post, Dr. Karanvir Singh said that he would prefer to implement the schemes of the Punjab government in a better way under the leadership of Deputy Commissioner Rahul. He said that his main aim would be to provide clean, effective, efficient and transparent administration to the people as well as to effectively implement the flagship programmes and schemes of the Punjab Government.

He said that the people of Tarn Taran can directly contact him regarding any kind of problem. He said that the work of the people would be taken up on priority basis and their grievances would be redressed in a time bound manner. On this occasion, he was warmly welcomed by all the staff of the office.

Comments are closed.