ਦੇਸ਼ ਦੀ ਪ੍ਰਗਤੀ ਵਿੱਚ ਵਿਗਿਆਨ ਦੀ ਅਹਿਮ ਭੂਮਿਕਾ : ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਆਈਸਰ ਮੋਹਾਲੀ ਵਿੱਚ ਸਾਇੰਸ ਫੈਸਟ “ਤੱਤਵਾ” ਦਾ ਉਦਘਾਟਨ ਕਰਦੇ ਹੋਏ ਅਤੇ ਵਿਦਿਆਰਥੀਆਂ ਵੱਲੋਂ ਲਗਾਈ ਪ੍ਰਦਰਸ਼ਨੀ ਦਾ ਜਾਇਜ਼ਾ ਲੈਂਦੇ ਹੋਏ।

ਚੰਡੀਗੜ੍ਹ/ਐਸ.ਏ.ਐਸ. ਨਗਰ, 28 ਫਰਵਰੀ (ਪੁਸ਼ਪਿੰਦਰ ਸਿੰਘ ਕੁਰਾਲੀ) —
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਵੀਨਤਾ ਨੂੰ ਉਤਸ਼ਾਹਿਤ ਕਰਨ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇੱਕ ਵਿਕਸਤ ਰਾਸ਼ਟਰ ਦਾ ਰਾਹ ਉਸ ਦੀਆਂ ਵਿਗਿਆਨਕ ਖੋਜਾਂ ਤੈਅ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਵਿਕਾਸ ਕਹਾਣੀ ਨੂੰ ਵਿਸ਼ਵ ਪੱਧਰ ਤੱਕ ਪਹੁੰਚਾਉਣ ਲਈ ਜਿਗਿਆਸਾ ਦੀ ਭਾਵਨਾ ਅਪਣਾਉਣ ਦਾ ਸੱਦਾ ਦਿੱਤਾ।
ਰਾਸ਼ਟਰੀ ਵਿਗਿਆਨ ਦਿਵਸ ਮੌਕੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਮੋਹਾਲੀ ਵਿਖੇ ਸਾਲਾਨਾ ਸਾਇੰਸ ਫੈਸਟ “ਤੱਤਵਾ” ਦਾ ਉਦਘਾਟਨ ਕਰਦਿਆਂ ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਵਿਗਿਆਨ ਨੂੰ ਸਿਰਫ਼ ਇੱਕ ਵਿਸ਼ੇ ਵਜੋਂ ਨਹੀਂ, ਸਗੋਂ ਰਾਸ਼ਟਰ ਦੇ ਵਿਕਾਸ ਲਈ ਅਹਿਮ ਸਾਧਨ ਵਜੋਂ ਦੇਖਣ ਦੀ ਅਪੀਲ ਕੀਤੀ।
ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਸਮੇਤ ਵੱਡੀ ਗਿਣਤੀ ਵਿੱਚ ਮੌਜੂਦ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਪਹੀਏ ਦੀ ਖੋਜ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਤੱਕ ਮਨੁੱਖੀ ਪ੍ਰਗਤੀ ਦੀ ਹਰ ਉਡਾਣ ਵਿਗਿਆਨ ’ਤੇ ਨਿਰਭਰ ਰਹੀ ਹੈ। ਸਾਡੇ ਦੇਸ਼ ਦੀ ਤਰੱਕੀ ਵਿਗਿਆਨ ਦੀ ਭਾਸ਼ਾ ਵਿੱਚ ਲਿਖੀ ਗਈ ਹੈ।”
ਸਿੱਖਿਆ ਮੰਤਰੀ ਨੇ ਕਿਹਾ ਕਿ ਹਾਈ-ਸਪੀਡ ਰੇਲ, ਏਰੋਸਪੇਸ, ਮੈਡੀਕਲ ਸਾਇੰਸ ਅਤੇ ਡਿਜੀਟਲ ਬੁਨਿਆਦੀ ਢਾਂਚੇ ਵਿੱਚ ਭਾਰਤ ਦੀ ਤਰੱਕੀ ਵਿਗਿਆਨਕ ਸੋਚ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਉੱਘੇ ਭਾਰਤੀ ਵਿਗਿਆਨੀਆਂ ਡਾ. ਸੀ. ਵੀ. ਰਮਨ, ਫਾਈਬਰ ਆਪਟਿਕਸ ਦੇ ਪਿਤਾਮਾ ਡਾ. ਨਰਿੰਦਰ ਸਿੰਘ ਕਪਾਨੀ, ਪ੍ਰਮਾਣੂ ਭੌਤਿਕ ਵਿਗਿਆਨੀ ਡਾ. ਪਿਆਰਾ ਸਿੰਘ ਗਿੱਲ ਅਤੇ ਨੋਬਲ ਪੁਰਸਕਾਰ ਜੇਤੂ ਡਾ. ਹਰ ਗੋਬਿੰਦ ਖੁਰਾਨਾ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਵਿਗਿਆਨੀਆਂ ਨੇ ਸਿਰਫ਼ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ, ਸਗੋਂ ਆਧੁਨਿਕ ਭਾਰਤ ਦੀ ਨੀਂਹ ਰੱਖੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਦੋਸਤੀ ਬਣਾਉਣ ਅਤੇ ਗਿਆਨ ਨੂੰ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ।
ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨੂੰ ਰੋਜ਼ਾਨਾ ਘਟਨਾਵਾਂ ਦੇ “ਕਿਉਂ” ਅਤੇ “ਕਿਵੇਂ” ਬਾਰੇ ਸਵਾਲ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਜਿਗਿਆਸਾ ਹੀ ਨਵੀਨਤਾ ਦੀ ਜੜ੍ਹ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਆਰੀ ਬੁਨਿਆਦੀ ਢਾਂਚੇ ਅਤੇ ਪ੍ਰਤੀਯੋਗੀ ਕੋਚਿੰਗ ’ਤੇ ਧਿਆਨ ਦੇਣ ਦੇ ਨਤੀਜੇ ਵਜੋਂ ਇਸ ਸਾਲ 300 ਤੋਂ ਵੱਧ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਪਾਸ ਕੀਤੀ ਹੈ।
ਸ. ਬੈਂਸ ਨੇ ਆਈਸਰ ਮੋਹਾਲੀ ਦੇ ਡਾਇਰੈਕਟਰ ਡਾ. ਅਨਿਲ ਕੁਮਾਰ ਤ੍ਰਿਪਾਠੀ ਨੂੰ ਵਿਗਿਆਨਕ ਈਕੋਸਿਸਟਮ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਸਕੂਲ ਸਿੱਖਿਆ ਵਿਭਾਗ ਅਤੇ ਖੋਜ ਸੰਸਥਾਵਾਂ ਦਰਮਿਆਨ ਸਹਿਯੋਗ ਵਧਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਆਈਸਰ ਵਰਗੀਆਂ ਸੰਸਥਾਵਾਂ ਨਵੀਨਤਾ ਦੇ ਕੇਂਦਰ ਹਨ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਲੈਬਾਂ, ਫੈਕਲਟੀ ਅਤੇ ਖੋਜ ਮਾਹੌਲ ਨਾਲ ਜੋੜਨਾ ਸਮੇਂ ਦੀ ਲੋੜ ਹੈ।
ਪ੍ਰੋਗਰਾਮ ਦੌਰਾਨ ਸਿੱਖਿਆ ਮੰਤਰੀ ਨੇ ਸਾਇੰਸ ਮੈਗਜ਼ੀਨ “ਮੇਰਾਕੀ” ਜਾਰੀ ਕੀਤੀ ਅਤੇ ਆਈਸਰ ਮੋਹਾਲੀ ਦੇ ਐਲੂਮਨੀ ਦੀ ਵੈੱਬਸਾਈਟ ਦਾ ਵੀ ਉਦਘਾਟਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਵਿਦਿਆਰਥੀਆਂ ਵੱਲੋਂ ਲਗਾਈ ਗਈ ਪ੍ਰਦਰਸ਼ਨੀ ਦਾ ਦੌਰਾ ਕਰਦੇ ਹੋਏ ਨੌਜਵਾਨ ਖੋਜਕਾਰਾਂ ਦੇ ਵਿਗਿਆਨਕ ਮਾਡਲਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਅਨਿਲ ਕੁਮਾਰ ਤ੍ਰਿਪਾਠੀ ਨੇ ਸਿੱਖਿਆ ਮੰਤਰੀ ਦਾ ਸਵਾਗਤ ਕਰਦਿਆਂ ਰਮਨ ਇਫੈਕਟ ਨੂੰ ਸਮਰਪਿਤ ਰਾਸ਼ਟਰੀ ਵਿਗਿਆਨ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ।

News in English

Chandigarh/SAS Nagar, Feb 28 (Pushpendra Singh)
Reaffirming the commitment of the Punjab Government led by Chief Minister Mr. Bhagwant Singh Mann to promote innovation, the Education and Information and Public Relations Minister, Punjab, Mr. Harjot Singh Bains said that the path of a developed nation is determined by its scientific discoveries. He called upon the youth to imbibe the spirit of curiosity to take the country’s growth story to a global level.
Inaugurating the annual science fest “Tattva” at the Indian Institute of Science Education and Research (IISER) Mohali on the occasion of National Science Day, the Education Minister urged the students to look at science not just as a subject but as an important tool for the development of the nation.
Addressing a large gathering of students including School of Eminence and Meritorious Schools, he said, “From the invention of the wheel to artificial intelligence, every flight of human progress has depended on science. The progress of our country is written in the language of science. ”
The Education Minister said that India’s progress in high-speed rail, aerospace, medical science and digital infrastructure is a result of scientific thinking. He congratulated the students from eminent Indian scientists. C. V. Dr. Raman, the father of fiber optics. Dr. Narinder Singh Kapani, Nuclear Physicist Piara Singh Gill and Nobel laureate Dr. He appealed to take inspiration from every Govind Khurana.
He said that these scientists not only solved the problems but also laid the foundations of modern India. He exhorted the students to make friends with books and make knowledge an important part of life.
Minister of Education

Comments are closed.