ਹੋਲੀ ਦੇ ਤਿਉਹਾਰ ਮੌਕੇ ਹੁਲੜਬਾਜਾਂ ਖਿਲਾਫ਼ ਰਾਜਪੁਰਾ ਪੁਲਿਸ ਦੀ ਸਖ਼ਤ ਕਾਰਵਾਈ

ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਪੁਲਿਸ ਨੇ ਕੀਤੀ ਚੈਕਿੰਗ

1 ਮਾਰਚ (ਸੁਸ਼ੀਲ ਕੁਮਾਰ)
ਰਾਜਪੁਰਾ: ਹੋਲੀ ਦੇ ਤਿਉਹਾਰ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਰਾਜਪੁਰਾ ਪੁਲਿਸ ਵੱਲੋਂ ਹੁਲੜਬਾਜਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਗਈ।
ਸਿਟੀ ਐਸਐਚਓ ਗੁਰਸੇਵਕ ਸਿੰਘ ਅਤੇ ਟਰੈਫਿਕ ਇਨਚਾਰਜ ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਹੁਲੜਬਾਜੀ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ।

ਪੁਲਿਸ ਵੱਲੋਂ ਖਾਸ ਤੌਰ ‘ਤੇ ਬਿਨਾਂ ਹੈਲਮਟ ਚੱਲਣ ਵਾਲਿਆਂ, ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ ਵਾਲਿਆਂ ਅਤੇ ਸੜਕਾਂ ‘ਤੇ ਹੁਲੜਬਾਜੀ ਕਰਨ ਵਾਲਿਆਂ ‘ਤੇ ਨਜ਼ਰ ਰੱਖੀ ਗਈ। ਅਧਿਕਾਰੀਆਂ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।

Watch our YouTube video

Comments are closed.