ਅੰਤਿਮ ਅਰਦਾਸ ਮੌਕੇ ਦੁੱਖ ਸਾਂਝਾ ਕਰਨ ਉਪਰੰਤ ਪਿੰਡ ਦੀ ਸਮੱਸਿਆ ਵਿਧਾਇਕ ਡਾ. ਚਰਨਜੀਤ ਸਿੰਘ ਦੇ ਧਿਆਨ ਵਿੱਚ ਲਿਆਂਦੀ

ਰਿਪੋਰਟ ਕਰਨੈਲ ਜੀਤ ਮੋਰਿੰਡਾ

ਮੋਰਿੰਡਾ —(ਰਿਪੋਰਟ ਕਰਨੈਲ ਜੀਤ) ਪਿੰਡ ਢੰਗਰਾਲੀ ਦੀ ਸਤਿਕਾਰਯੋਗ ਮਾਤਾ ਹਰਬੰਸ ਕੌਰ ਜੀ ਦੀ ਅੰਤਿਮ ਅਰਦਾਸ ਮੌਕੇ ਤੇਜਿੰਦਰ ਸਿੰਘ ਸੋਨੂੰ, ਮੈਂਬਰ ਬਲਾਕ ਸੰਮਤੀ ਮੋਰਿੰਡਾ ਵੱਲੋਂ ਸ਼ਰਧਾਂਜਲੀ ਭੇਟ ਕਰਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

ਅੰਤਿਮ ਅਰਦਾਸ ਤੋਂ ਉਪਰੰਤ ਤੇਜਿੰਦਰ ਸਿੰਘ ਸੋਨੂੰ ਗੁਰਦੁਆਰਾ ਸਾਹਿਬ ਵਿਖੇ ਸਰਕਾਰ ਵੱਲੋਂ ਬਣਾਏ ਜਾ ਰਹੇ 10 ਲੱਖ ਰੁਪਏ ਵਾਲੇ ਕਾਰਡਾਂ ਦੇ ਕੈਂਪ ਵਿੱਚ ਪਹੁੰਚੇ। ਇਸ ਦੌਰਾਨ ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਵੀ ਕੈਂਪ ਦਾ ਨਿਰੀਖਣ ਕਰਨ ਲਈ ਮੌਜੂਦ ਸਨ।

ਇਸ ਮੌਕੇ ਤੇਜਿੰਦਰ ਸਿੰਘ ਸੋਨੂੰ ਵੱਲੋਂ ਵਿਧਾਇਕ ਡਾ. ਚਰਨਜੀਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਗੁਰਦੁਆਰਾ ਸਾਹਿਬ ਦੇ ਸਾਹਮਣੇ ਬਣੀ ਪਾਰਕਿੰਗ ਛੱਪੜ ਦੇ ਕੰਮ ਲਈ ਪੁੱਟੇ ਗਏ ਟੋਇਆਂ ਕਾਰਨ ਖ਼ਰਾਬ ਹੋ ਚੁੱਕੀ ਹੈ ਅਤੇ ਛੱਪੜ ਦਾ ਕੰਮ ਪਿਛਲੇ ਇੱਕ ਸਾਲ ਤੋਂ ਅਧੂਰਾ ਪਿਆ ਹੈ। ਉਨ੍ਹਾਂ ਵੱਲੋਂ ਇਸ ਵਿਕਾਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹਨ ਅਤੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਪੱਕੀ ਪਾਰਕਿੰਗ ਬਣਾਉਣ ਦੀ ਮੰਗ ਰੱਖੀ ਗਈ।

ਇਸ ’ਤੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਤੁਰੰਤ ਬੀਡੀਪੀਓ ਮੋਰਿੰਡਾ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਹਦਾਇਤ ਕੀਤੀ ਕਿ ਛੱਪੜ ਦਾ ਕੰਮ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇ।

ਤੇਜਿੰਦਰ ਸਿੰਘ ਸੋਨੂੰ ਵੱਲੋਂ ਵਿਧਾਇਕ ਡਾ. ਚਰਨਜੀਤ ਸਿੰਘ ਦਾ ਧੰਨਵਾਦ ਕਰਦਿਆਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਅਤੇ ਇਲਾਕੇ ਦੀ ਸੇਵਾ ਕਰਦੇ ਰਹਿਣਗੇ।

Comments are closed.